ਸਾਰਾ
ਦਿਨ ਮੀਂਹ ਵਰਦਾ ਰਿਹਾ । ਸਾਰੀ ਰਾਤ ਵੀ । ਜਰਨੈਲੀ ਸੜਕ ‘ਤੇ ਪੈਂਦੀ ਬਜਰੀ ਦੀ ਮੋਟੀ
ਤਹਿ ਦੇ ਨਾਲ ਨਾਲ ਤੁਰਦੇ ਲੇਬਰ ਦੇ ਤੰਬੂ , ਖੇਤਾਂ-ਖਤਾਨਾਂ ਵਿੱਚ ਭਰੇ ਪਾਣੀ ਅੰਦਰ
ਡੁਬਣੋ ਡਰਦੇ , ਬਣਦੀ ਪੱਕੀ ਵਲ ਨੂੰ ਸਰਕ ਆਏ – ਅਗਲਾ ਦਿਨ ਚੜ੍ਹਦਿਆਂ ਸਾਰ ਹੀ ਠੇਕੇਦਾਰ
ਦੀਆਂ ਗੰਦੀਆਂ ਜਾਲ੍ਹਾਂ ਨਾਲ ਲਿਬੜੇ ਤੰਬੂ ਤਾਂ ਖਤਾਨਾਂ ਦੀਆਂ ਢਲਾਨਾਂ ਵਲ ਤਿਲਕ ਗਏ
,ਉਨ੍ਹਾਂ ਅੰਦਰ ਠੁਰ ਠੁਰ ਕਰਦੇ ਭਿੱਜੇ ਚੁਲ੍ਹੇ ‘ਦਿਹਾੜੀਦਾਰਾਂ ’ ਲਈ ਬੁਰਕੀ ਰੋਟੀ ਵੀ
ਨਾ ਪਕਾ ਸਕੇ ।
ਦੂਰ ਹਟਵੇਂ ਛੱਪੜ ‘ਚ ਪਾਣੀ ਢੋਂਦੀ ਟੈਂਕੀ ਦੀ ਲੇਬਰ ਬਚਾਉਣ ਲਈ ਠੇਕੇਦਾਰ ਨੇ ਵਰ੍ਹਦੀ ਮੀਂਹ ਵਿਚ ਪਰਲੂ ਚਲਾਉਣ ਦਾ ਹੁਕਮ ਦੇ ਕੇ , ਭੁੱਖੇ-ਭਾਣੇ ਮਰਦਾਂ-ਇਸਤ੍ਰੀਆਂ ਨੂੰ ਟੋਕਰੀਆਂ ਹੇਠ ਜੋੜ ਦਿੱਤਾ । ਰਾਧੀ ਦੀ ਪੰਜ ਕੁ ਸਾਲ ਦੀ ਪਿੰਨੋ ਨੇ ਮਾਂ ਦੀ ਪਾਟੀ ਸਾੜੀ ‘ਚੋਂ ਟੋਟੋ ਵਿਚ ਇਕ ਸਾਲ ਦੇ